ਟੀ.ਐਮ.ਸੀ. ਸੰਸਦ ਮੈਂਬਰ ਜਵਾਹਰ ਸਿਰਕਾਰ ਨੇ ਬੰਗਾਲ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ
ਕੋਲਕਾਤਾ (ਪੱਛਮੀ ਬੰਗਾਲ), 8 ਸਤੰਬਰ (ਏਐਨਆਈ): ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਸੰਸਦ ਮੈਂਬਰ ਜਵਾਹਰ ਸਿਰਕਾਰ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਮਮਤਾ ਬੈਨਰਜੀ ਨੂੰ ਪੱਤਰ ਲਿਖ ਕੇ ਰਾਜ ਸਭਾ ਤੋਂ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਦਾ ਇਹ ਫ਼ੈਸਲਾ ਕੋਲਕਾਤਾ ਦੇ ਆਰ.ਜੀ. ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਸਿਖਿਆਰਥੀ ਡਾਕਟਰ ਦੇ ਜਬਰ ਜਨਾਹ ਅਤੇ ਕਤਲ ਦੇ ਮੱਦੇਨਜ਼ਰ ਆਇਆ ਹੈ, ਜਿਸ ਨੇ ਦੇਸ਼ ਭਰ ਵਿਚ ਰੋਸ ਪੈਦਾ ਕੀਤਾ ਹੈ।