JALANDHAR WEATHER

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾਨਾ

 ਸੁਲਤਾਨਪੁਰ ਲੋਧੀ, 9 ਸਤੰਬਰ (ਅਮਰਜੀਤ ਕੋਮਲ/ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਤੇ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਸਵੇਰੇ 7:30 ਵਜੇ ਦੇ ਕਰੀਬ ਗੁਰਦੁਆਰਾ ਕੰਧ ਸਾਹਿਬ ਬਟਾਲਾ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ। ਬਾਅਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਹੁਤ ਹੀ ਖੂਬਸੂਰਤ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿਚ ਸੁਸ਼ੋਭਿਤ ਕੀਤੇ। ਨਗਰ ਕੀਰਤਨ ਦੇ ਰੋਟਰੀ ਚੌਂਕ ਪੁੱਜਣ ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਤੋਂ ਇਲਾਵਾ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਆਪ ਦੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਸੱਜਣ ਸਿੰਘ ਚੀਮਾ, ਜ਼ਿਲਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਜਸਪ੍ਰੀਤ ਸਿੰਘ, ਦਿਲਬਾਗ ਸਿੰਘ ਗਿੱਲ ਤੇ ਸ਼ਹਿਰ ਦੀਆਂ ਹੋਰ ਸੰਸਥਾਵਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ