ਪੈਟਰੋਲ ਡੀਜ਼ਲ ਅਤੇ ਬਿਜਲੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ
ਓਠੀਆਂ, 9 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਵਲੋਂ ਗੁਰਨਾਮ ਸਿੰਘ ਉਮਰਪੁਰਾ ਅਤੇ ਸਤਵਿੰਦਰ ਸਿੰਘ ਓਠੀਆਂ ਦੀ ਅਗਵਾਈ ਹੇਠ ਓਠੀਆਂ ਚੌਂਕ 'ਚ ਕਿਸਾਨਾਂ ਦਾ ਭਰਵਾਂ ਇਕੱਠ ਕਰਕੇ ਬਿਜਲੀ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।