JALANDHAR WEATHER

ਪੰਜਾਬ ’ਚ ਹੁਣ ਬਿਜਲੀ ਮੁਲਾਜ਼ਮ ਜਾਣਗੇ 3 ਰੋਜ਼ਾ ਸਮੂਹਿਕ ਛੁੱਟੀ ’ਤੇ

 ਲਹਿਰਾ ਮੁਹੱਬਤ, 9 ਸਤੰਬਰ (ਸੁਖਪਾਲ ਸਿੰਘ ਸੁੱਖੀ) - ਪੰਜਾਬ ਰਾਜ ਬਿਜਲੀ ਨਿਗਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਐਸਮਾ ਐਕਟ ਲਾਗੂ ਕਰਨ ਦੀ ਧਮਕੀ ਤੋਂ ਬਾਅਦ ਵੀ ਆਪਣੀਆਂ ਮੰਗਾਂ ਲਾਗੂ ਕਰਾਉਣ ਲਈ 3 ਰੋਜ਼ਾ ਸਮੂਹਿਕ ਛੁੱਟੀ ’ਤੇ ਜਾਣਾ ਲਗਭਗ ਤੈਅ ਹੋ ਗਿਆ ਹੈ।ਇਸ ਸੰਬੰਧੀ ਸਰਕਾਰੀ ਖੇਤਰ ਦੇ ਲਹਿਰਾ ਮੁਹੱਬਤ ਤਾਪ ਬਿਜਲੀ ਘਰ ਦੇ ਬਹੁ ਗਿਣਤੀ ਮੁਲਾਜ਼ਮ ਇੰਪਲਾਇਜ਼ ਜੋਆਇੰਟ ਫੋਰਮ ਪੰਜਾਬ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾਈ ਆਗੂ ਬਲਜੀਤ ਸਿੰਘ ਬਰਾੜ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿਛਲੇ 6 ਸਤੰਬਰ ਨੂੰ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਪੰਜਾਬ ਤੇ ਪਾਵਰ ਸਕੱਤਰ ਦੀ ਮੌਜ਼ੂਦਗੀ ਵਿਚ ਪੀ.ਐਸ.ਈ.ਬੀ. ਇੰਪਲਾਇਜ਼ ਜੋਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਤੇ ਐਸੋਸੀਏਸ਼ਨ ਜੂਨੀਅਰ ਇੰਜੀਨੀਅਰਜ਼ ਨਾਲ ਪਾਵਰਕਾਮ ਮੈਨਜ਼ਮੈਂਟ ਦੀ ਮੀਟਿੰਗ ਚ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਸੰਬੰਧੀ ਠੋਸ ਦਸਤਾਵੇਜ਼ ਜਾਂ ਸਰਕੂਲਰ ਜਾਰੀ ਨਹੀਂ ਕੀਤਾ ਗਿਆ। ਇਸ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮ ਆਪਣੇ ਸੰਘਰਸ਼ ਨੂੰ ਇਨਬਿੰਨ ਲਾਗੂ ਰੱਖਣਗੇ। ਉਨ੍ਹਾਂ ਕਿਹਾ ਕਿ 10, 11 ਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਕਰਕੇ ਬਿਜਲੀ ਮੁਲਾਜ਼ਮ ਹੜਤਾਲ ਕਰਨਗੇ। ਇਸ ਲਈ ਪੰਜਾਬ ਵਿਚ ਬਿਜਲੀ ਉਤਪਾਦਨ ਠੱਪ ਹੋਣ ਲਈ ਸਰਕਾਰ ਤੇ ਬਿਜਲੀ ਨਿਗਮ ਦੀ ਮੈਨਜ਼ਮੈੇਂਟ ਜਿੰਮੇਵਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ