ਮਹਿਲਾ ਪਹਿਲਵਾਨ ਜਿਨਸੀ ਸ਼ੋਸ਼ਣ: 12 ਸਤੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
ਨਵੀਂ ਦਿੱਲੀ, 10 ਸਤੰਬਰ- ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਕੇਸ ਨੂੰ ਰਾਉਸ ਐਵੇਨਿਊ ਅਦਾਲਤ ਨੇ ਮੁਲਤਵੀ ਕਰ ਦਿੱਤਾ ਹੈ, ਕਿਉਂਕਿ ਪੀੜਤ/ਸ਼ਿਕਾਇਤਕਰਤਾ ਦੀ ਸਿਹਤ ਠੀਕ ਨਹੀਂ ਸੀ। ਇਸ ਮਾਮਲੇ ਦੀ ਸੁਣਵਾਈ ਹੁਣ 12 ਸਤੰਬਰ ਨੂੰ ਅਦਾਲਤ ਵਲੋਂ ਕੀਤੀ ਜਾਵੇਗੀ। ਦੋਸ਼ੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਸੁਣਵਾਈ ਲਈ ਪੇਸ਼ ਹੋਏ।