JALANDHAR WEATHER

ਰੇਲਗੱਡੀ ਦੀ ਚਪੇਟ ਵਿਚ ਆਉਣ ਕਾਰਨ ਲੜਕੀ ਦੀ ਮੌਤ

ਕਪੂਰਥਲਾ, 11 ਸਤੰਬਰ (ਅਮਨਜੋਤ ਸਿੰਘ ਵਾਲੀਆ)- ਵਡਾਲਾ ਫਲਾਈ ਓਵਰ ਨੇੜੇ ਰੇਲਵੇ ਲਾਈਨ ’ਤੇ ਰੇਲਗੱਡੀ ਦੀ ਚਪੇਟ ਵਿਚ ਆਉਣ ਕਾਰਨ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਡਾਲਾ ਫਲਾਈ ਓਵਰ ਨੇੜੇ ਰੇਲਵੇ ਲਾਈਨਾਂ ਕੋਲ ਇਕ ਲੜਕੀ ਦੀ ਲਾਸ਼ ਪਈ ਹੈ, ਜਿਸ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਨੇੜਲੇ ਇਲਾਕੇ ਵਿਚ ਪੁੱਛ-ਗਿੱਛ ਸ਼ੁਰੂ ਕੀਤੀ ਤਾਂ ਲੜਕੀ ਦੀ ਪਛਾਣ ਬਲਜਿੰਦਰ ਕੌਰ ਪੁੱਤਰੀ ਪਰਮਜੀਤ ਸਿੰਘ ਵਾਸੀ ਢਪਈ ਵਜੋਂ ਹੋਈ, ਜੋ ਕਿ ਗੂੰਗੀ ਬੋਲੀ ਦੱਸੀ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਕੰਮ ਤੋਂ ਵਾਪਸ ਆ ਰਹੀ ਸੀ ਤਾਂ ਜਲੰਧਰ ਤੋਂ ਫ਼ਿਰੋਜ਼ਪੁਰ ਜਾ ਰਹੀ ਡੀ.ਐਮ.ਯੂ. ਰੇਲਗੱਡੀ ਦੀ ਚਪੇਟ ਵਿਚ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋਈ ਜਾਪਦੀ ਹੈ। ਰੇਲਵੇ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ। ਇਸ ਉਪਰੰਤ ਮ੍ਰਿਤਕ ਲੜਕੀ ਦੇ ਭਰਾ ਰਵੀਪਾਲ ਸਿੰਘ ਤੇ ਰਵਿੰਦਰਪਾਲ ਸਿੰਘ ਦੇ ਬਿਆਨਾਂ ’ਤੇ ਧਾਰਾ 194 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਸਾਂ ਹਵਾਲੇ ਕਰ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ