JALANDHAR WEATHER

ਜੰਮੂ ਕਸ਼ਮੀਰ: ਊਧਮਪੁਰ ਵਿਖੇ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ

ਸ੍ਰੀਨਗਰ, 11 ਸਤੰਬਰ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10-11 ਸਤੰਬਰ ਦੀ ਦਰਮਿਆਨੀ ਰਾਤ ਪਾਕਿਸਤਾਨੀ ਸੈਨਿਕਾਂ ਨੇ ਜੰਮੂ-ਕਸ਼ਮੀਰ ਦੇ ਅਖਨੂਰ ’ਚ ਸਰਹੱਦ ’ਤੇ ਜੰਗਬੰਦੀ ਦੀ ਉਲੰਘਣਾ ਕੀਤੀ। ਜਵਾਬ ਵਿਚ ਬੀ.ਐਸ.ਐਫ਼. ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਗੋਲੀਬਾਰੀ ’ਚ ਬੀ.ਐਸ.ਐਫ਼. ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ। ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਊਧਮਪੁਰ ’ਚ ਸੁਰੱਖਿਆ ਬਲਾਂ ਨਾਲ ਘੁਸਪੈਠ ਕਰ ਰਹੇ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ। ਫੌਜ ਨੇ ਦੱਸਿਆ ਕਿ ਫੌਜ ਦੇ ਜਵਾਨਾਂ ਨੂੰ ਅੱਜ ਸਵੇਰੇ ਊਧਮਪੁਰ ਦੇ ਖੰਡਰਾ ਟਾਪ ਦੇ ਜੰਗਲਾਂ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਦੁਪਹਿਰ 12.50 ਵਜੇ ਅੱਤਵਾਦੀਆਂ ਨੇ ਜਵਾਨਾਂ ’ਤੇ ਗੋਲੀਬਾਰੀ ਕੀਤੀ। ਜਵਾਬ ’ਚ ਜਵਾਨਾਂ ਨੇ ਵੀ ਗੋਲੀਆਂ ਚਲਾਈਆਂ। ਰਿਪੋਰਟਾਂ ਅਨੁਸਾਰ ਅੱਤਵਾਦੀਆਂ ਨੂੰ ਫੌਜ ਦੇ ਜਵਾਨਾਂ ਨੇ ਘੇਰ ਲਿਆ ਹੈ ਤੇ ਮੁਹਿੰਮ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ