JALANDHAR WEATHER

ਨੌਜਵਾਨ ਦੀ ਕੰਬਾਇਨ ਤੋਂ ਡਿੱਗਣ ਨਾਲ ਮੌਤ

ਧਰਮਗੜ, 11 ਸਤੰਬਰ (ਗੁਰਜੀਤ ਸਿੰਘ ਚਹਿਲ) - ਪਿੰਡ ਸਤੌਜ ਦੇ ਇਕ ਨੌਜਵਾਨ ਮਜ਼ਦੂਰ ਕੰਬਾਇਨ ਤੋਂ ਡਿੱਗਣ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਿੰਡ ਸਤੌਜ ਦੇ ਸਾਬਕਾ ਸਰਪੰਚ ਭੀਮ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰੀਤਮ ਸਿੰਘ (40 ਸਾਲ) ਪੁੱਤਰ ਹਰੀ ਸਿੰਘ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਸੀ ਜੋ ਕਿ ਕੁੱਝ ਦਿਨ ਪਹਿਲਾਂ ਆਪਣੇ ਦੋਸਤ ਨਾਲ ਹਰਿਆਣਾ ਵਿਖੇ ਕੰਬਾਇਨ ’ਤੇ ਮਜ਼ਦੂਰੀ ਕਰਨ ਗਿਆ ਸੀ ਪਰ ਕੰਬਾਇਨ ਤੋਂ ਪੈਰ ਫਿਸਲਣ ਕਰਕੇ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਮੰਗ ਕੀਤੀ ਕਿ ਉਕਤ ਮ੍ਰਿਤਕ ਮਜ਼ਦੂਰ ਦੇ ਗਰੀਬ ਪਰਿਵਾਰ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਰਥਿਕ ਸਹਾਇਤਾ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ