ਮਹਿਲਾ ਡਾਕਟਰ ਕਤਲ ਮਾਮਲਾ: ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕੋਲਕਾਤਾ, 12 ਅਗਸਤ- ਕੋਲਕਾਤਾ ’ਚ ਪੀ.ਜੀ. ਟ੍ਰੇਨੀ ਮਹਿਲਾ ਡਾਕਟਰ ਦੇ ਹੋਏ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ, ਪ੍ਰੋਫ਼ੈਸਰ (ਡਾ.) ਸੰਦੀਪ ਘੋਸ਼ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਮੇਰੀ ਬਦਨਾਮੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਡਾਕਟਰ ਮੇਰੀ ਧੀ ਵਰਗੀ ਸੀ ਅਤੇ ਮਾਤਾ-ਪਿਤਾ ਹੋਣ ਦੇ ਨਾਤੇ ਮੈਂ ਅਸਤੀਫ਼ਾ ਦਿੰਦਾ ਹਾਂ ਤੇ ਮੈਂ ਨਹੀਂ ਚਾਹੁੰਦਾ ਕਿ ਭਵਿੱਖ ’ਚ ਕਿਸੇ ਨਾਲ ਅਜਿਹਾ ਹੋਵੇ।