JALANDHAR WEATHER

ਦਿੱਲੀ ਸ਼ਰਾਬ ਨੀਤੀ ਸੀ.ਬੀ.ਆਈ. ਮਾਮਲਾ: ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਭਲਕੇ ਆਵੇਗਾ ‘ਸੁਪਰੀਮ’ ਫ਼ੈਸਲਾ

ਨਵੀਂ ਦਿੱਲੀ, 12 ਸਤੰਬਤਰ- ਦਿੱਲੀ ਸ਼ਰਾਬ ਨੀਤੀ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਭਲਕੇ ਯਾਨੀ ਸ਼ੁੱਕਰਵਾਰ 13 ਸਤੰਬਰ ਨੂੰ ਆਪਣਾ ਫੈਸਲਾ ਸੁਣਾਏਗੀ। 5 ਸਤੰਬਰ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀ.ਬੀ.ਆਈ. ਨੇ 26 ਜੂਨ ਨੂੰ ਸ਼ਰਾਬ ਨੀਤੀ ਮਾਮਲੇ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ ਕੇਜਰੀਵਾਲ ਨੂੰ ਸ਼ਰਾਬ ਨੀਤੀ ਨਾਲ ਸੰਬੰਧਿਤ ਈ.ਡੀ. ਕੇਸ ਵਿਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਈ.ਡੀ. ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ