ਸਰਕਾਰੀ ਹਸਪਤਾਲ ਬਲਾਚੌਰ ਵਿਚ ਓ.ਪੀ.ਡੀ. ਸੇਵਾਵਾਂ ਮੁਕੰਮਲ ਠੱਪ
ਬਲਾਚੌਰ, 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸਰਕਾਰੀ ਡਾਕਟਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਅੱਜ ਹੜਤਾਲ ਦੇ ਦੂਜੇ ਪੜਾਅ ਤਹਿਤ ਓ.ਪੀ.ਡੀ. ਸੇਵਾਵਾਂ ਬੰਦ ਕਰਕੇ ਕੰਮ-ਕਾਜ ਮੁਕੰਮਲ ਠੱਪ ਰੱਖਿਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਜੇ ਪੜਾਅ ਤਹਿਤ ਅੱਜ ਤੋਂ 15 ਸਤੰਬਰ ਤੱਕ ਓ.ਪੀ.ਡੀ. ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।