ਮੰਡੀ ਲਾਧੂਕਾ ਉਪ ਮੰਡਲ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ 'ਆਪ' ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਮੰਡੀ ਲਾਧੂਕਾ, 12 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਯੂਨੀਅਨ ਇੰਜੀਨੀਅਰ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਉਪ ਮੰਡਲ ਲਾਧੂਕਾ ਵਿਖੇ ਰੋਸ ਰੈਲੀ ਕੀਤੀ ਗਈ, ਜਿਸ ਵਿਚ ਚੱਲ ਰਹੇ ਸੰਘਰਸ਼ ਦੌਰਾਨ ਜੋ ਸਮੂਹਿਕ ਛੁੱਟੀ ਦੇ ਸਮੇਂ ਵਿਚ ਵਾਧਾ ਕੀਤਾ ਹੈ। ਸਮੂਹਿਕ ਛੁੱਟੀ ਮਿਤੀ13-09-2024 ਤੋਂ 17-09-2024 ਤੱਕ ਪੰਜ ਦਿਨਾਂ ਲਈ ਅੱਗੇ ਹੋਰ ਵਧਾ ਕੇ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ, ਜਿਸ ਵਿਚ ਮੁੱਖ ਮੰਗਾਂ ਜਿਨ੍ਹਾਂ ਉਤੇ ਮਿਤੀ 31-07-2024 ਨੂੰ ਸਹਿਮਤੀ ਬਣੀ ਸੀ ਪਰ ਅਜੇ ਤੱਕ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਗਿਆ ਤੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਸਰਕਾਰ ਫਿਰ ਵੀ ਧਿਆਨ ਨਹੀਂ ਦਿੰਦੀ ਤਾਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਦੀ ਹੋਵੇਗੀ।