JALANDHAR WEATHER

ਹਿਮਾਚਲ ਪ੍ਰਦੇਸ਼: ਮਸਜਿਦ ਦੇ ਗੈਰ ਕਾਨੂੰਨੀ ਨਿਰਮਾਣ ’ਤੇ ਹਿੰਦੂ ਸੰਗਠਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ

ਮੰਡੀ, 13 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹਾ ਹੈੱਡਕੁਆਰਟਰ ਦੀ ਜੇਲ੍ਹ ਰੋਡ ’ਤੇ ਬਗੈਰ ਨਕਸ਼ਾ ਪਾਸ ਕਰਵਾਏ ਮਸਜਿਦ ਵਿਚ ਕੀਤੇ ਗਏ ਨਿਰਮਾਣ ਕਾਰਜ ਦੇ ਵਿਰੋਧ ਵਿਚ ਹਿੰਦੂ ਸੰਗਠਨਾਂ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਿੰਦੂ ਸੰਗਠਨਾਂ ਨੇ ਸੇਰੀ ਮੰਚ ਤੋਂ ਸ਼ਾਂਤੀਪੂਰਨ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਤੇ ਮੰਚ ’ਤੇ ਮੌਜੂਦ ਲੋਕਾਂ ਵਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਸੰਗਠਨਾਂ ਵਲੋਂ ਇਕ ਰੈਲੀ ਵੀ ਕੱਢੀ ਗਈ। ਇਸ ਤੋਂ ਬਾਅਦ ਜੇਲ੍ਹ ਰੋਡ ਨੇੜੇ ਮਸਜਿਦ ਵੱਲ ਪ੍ਰਦਰਸ਼ਨ ਹਿੰਸਕ ਹੋ ਗਿਆ ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲ ਵੀ ਛੱਡੇ। ਮੰਡੀ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਤੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ ਜਾ ਰਿਹਾ ਹੈ। ਹਿੰਦੂ ਸੰਗਠਨ ਮਸਜਿਦ ਵੱਲ ਜਾਣ ਲਈ ਅੜੇ ਹੋਏ ਹਨ ਤੇ ਪ੍ਰਸ਼ਾਸਨ ਵਲੋਂ ਲਗਾਤਾਰ ਉਨ੍ਹਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ