ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਭਾਰਤ 2-1 ਨਾਲ ਅੱਗੇ
ਬੀਜਿੰਗ, 14 ਸਤੰਬਰ- ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫ਼ੀ ’ਚ ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋ ਰਿਹਾ ਹੈ। ਮੈਚ ਦੇ ਦੂਜੇ ਕੁਆਰਟਰ ਫ਼ਾਈਨਲ ਦੀ ਸ਼ੁਰੂਆਤ ਵਿਚ ਭਾਰਤ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਟੀਮ ਲਈ ਦੂਜਾ ਗੋਲ ਕੀਤਾ। ਪਹਿਲਾ ਗੋਲ ਵੀ ਉਨ੍ਹਾਂ ਵਲੋਂ ਕੀਤਾ ਗਿਆ ਸੀ।