ਮਜ਼ਦੂਰ ਦੇ ਬੱਚੇ ਦੀ ਨਾਜਾਇਜ਼ ਕੁੱਟਮਾਰ, ਹਸਪਤਾਲ ਦਾਖਲ
ਰੂੜੇਕੇ ਕਲਾਂ, 5 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਹਨੇਕੇ ਦੇ ਇਕ ਮਜ਼ਦੂਰ ਦੇ ਬੱਚੇ ਦੀ ਨਾਜਾਇਜ਼ ਕੁੱਟਮਾਰ ਕਰਨ ਸੰਬੰਧੀ ਥਾਣਾ ਰੂੜੇਕੇ ਕਲਾਂ ਵਿਖੇ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਹੋਇਆ ਹੈ। ਪੀੜਤ ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਬੱਚੇ ਦੇ ਪਿਤਾ ਗੁਰਸੇਵਕ ਸਿੰਘ ਵਾਸੀ ਕਾਹਨੇਕੇ ਨੇ ਦੱਸਿਆ ਕਿ ਉਸਦੇ ਗਰਾਊਂਡ ’ਚ ਖੇਡਣ ਗਏ ਬੱਚੇ ਦੀ ਪਿੰਡ ਦੇ ਇਕ ਨੌਜਵਾਨ ਵਲੋਂ ਕੁੱਟਮਾਰ ਕਰਕੇ ਉਸਦੇ ਬੱਚੇ ਨੂੰ ਬੇਹੋਸ਼ ਕਰ ਦਿੱਤਾ ਗਿਆ।