ਆਵਾਰਾ ਪਸ਼ੂ ਮੂਹਰੇ ਆਉਣ ਕਾਰਨ ਔਰਤ ਦੀ ਮੌਤ
ਕਪੂਰਥਲਾ, 5 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਪਾਜੀਆਂ ਨੇੜੇ ਕਾਰ ਮੂਹਰੇ ਆਵਾਰਾ ਪਸ਼ੂ ਆਉਣ ਕਾਰਨ ਗੱਡੀ ਪਲਟ ਗਈ, ਜਿਸ ਕਾਰਨ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਇਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਆਪਣੀ ਪਤਨੀ ਸੰਦੀਪ ਕੌਰ ਤੇ ਮਾਤਾ ਪਰਮਜੀਤ ਕੌਰ ਵਾਸੀ ਸੈਦੋਵਾਲ ਨਾਲ ਲੋਹੀਆਂ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਸੀ, ਜਦੋਂ ਉਹ ਪਾਜੀਆਂ ਨੇੜੇ ਪਹੁੰਚੇ ਤਾਂ ਅਚਾਨਕ ਆਵਾਰਾ ਪਸ਼ੂ ਮੂਹਰੇ ਆਉਣ ਕਾਰਨ ਉਨ੍ਹਾਂ ਦੀ ਗੱਡੀ ਪਲਟ ਗਈ, ਜਿਸ ਵਿਚ ਤਿੰਨ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਵਲੋਂ ਸੰਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜਗਤਾਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਅਤੇ ਜ਼ਖ਼ਮੀ ਪਰਮਜੀਤ ਕੌਰ ਦਾ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਜਾਰੀ ਹੈ।