ਸੀਨੀਅਰ ਫੌਜੀ ਅਧਿਕਾਰੀਆਂ ਵਲੋਂ ਹਿੰਡਨ ਏਅਰਬੇਸ 'ਤੇ ਸ਼ੇਖ ਹਸੀਨਾ ਨਾਲ ਮੁਲਾਕਾਤ
ਨਵੀਂ ਦਿੱਲੀ, 5 ਅਗਸਤ-ਐਨ.ਐਸ.ਏ. ਅਜੀਤ ਡੋਭਾਲ ਅਤੇ ਸੀਨੀਅਰ ਫੌਜੀ ਅਧਿਕਾਰੀਆਂ ਨੇ ਹਿੰਡਨ ਏਅਰਬੇਸ 'ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਭਾਰਤੀ ਹਵਾਈ ਸੈਨਾ ਅਤੇ ਹੋਰ ਸੁਰੱਖਿਆ ਏਜੰਸੀਆਂ ਉਸ ਨੂੰ ਸੁਰੱਖਿਆ ਪ੍ਰਦਾਨ ਕਰ ਰਹੀਆਂ ਹਨ ਅਤੇ ਉਸ ਨੂੰ ਸੁਰੱਖਿਅਤ ਸਥਾਨ 'ਤੇ ਲਿਜਾਇਆ ਜਾ ਰਿਹਾ ਹੈ। ਸਰੋਤ ਦੇ ਹਵਾਲੇ ਤੋਂ ਇਹ ਖਬਰ ਹੈ।