ਸੁਖਜਿੰਦਰ ਸਿੰਘ ਰੰਧਾਵਾ ਦੀ ਭਰਜਾਈ ਦਾ ਹੋਇਆ ਦਿਹਾਂਤ
ਚੰਡੀਗੜ੍ਹ, 12 ਅਗਸਤ- ਅੱਜ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਭਰਜਾਈ ਅਤੇ ਇੰਦਰਜੀਤ ਸਿੰਘ ਰੰਧਾਵਾ ਦੀ ਪਤਨੀ ਪਰਮਿੰਦਰ ਕੌਰ ਰੰਧਾਵਾ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਧਾਰੋਵਾਲੀ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਜਾਵੇਗਾ।