JALANDHAR WEATHER

ਸੰਭੂ ਬਾਰਡਰ ਸੰਬੰਧੀ ਅੱਜ ਸੁਪਰੀਮ ਕੋਰਟ ਵਿਚ ਹੋਵੇਗੀ ਸੁਣਵਾਈ

ਨਵੀਂ ਦਿੱਲੀ, 12 ਅਗਸਤ- ਹਰਿਆਣਾ ਸਰਕਾਰ ਨੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵਲੋਂ ਆਜ਼ਾਦ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂਅ ਵੀ ਅਦਾਲਤ ਵਿਚ ਰੱਖੇ ਜਾਣਗੇ, ਜੋ ਕਿ ਸਰਹੱਦ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰੇਗੀ। ਇਸ ਦੇ ਨਾਲ ਹੀ ਇਸ ਮਾਮਲੇ ਦੇ ਹੱਲ ਲਈ ਦੋਵਾਂ ਸਰਕਾਰਾਂ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਜਾਵੇਗਾ। ਹਾਲਾਂਕਿ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ