ਮਹਿਲਾ ਡਾਕਟਰ ਕਤਲ ਮਾਮਲਾ: ਦੇਸ਼ ਭਰ ਦੇ ਰੈਜ਼ੀਡੈਂਟ ਡਾਕਟਰ ਅੱਜ ਹੜਤਾਲ ’ਤੇ
ਕੋਲਕਾਤਾ, 12 ਅਗਸਤ- ਕੋਲਕਾਤਾ ਦੇ ਆਰ.ਜੀ. ਕਾਰ ਮੈਡੀਕਲ ਕਾਲਜ ਵਿਚ ਟ੍ਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਵਿਰੋਧ ਵਿਚ ਦੇਸ਼ ਭਰ ਦੇ ਰੈਜ਼ੀਡੈਂਟ ਡਾਕਟਰਾਂ ਨੇ ਅੱਜ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਅੱਜ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ। ਫ਼ੈਡਰੇਸ਼ਨ ਆਫ਼ ਆਲ ਇੰਡੀਆ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਸਾਰੇ ਹਸਪਤਾਲਾਂ ਵਿਚ ਸਿਹਤ ਸਟਾਫ਼ ਦੀ ਸੁਰੱਖਿਆ ਲਈ ਜ਼ਰੂਰੀ ਹਦਾਇਤਾਂ ਤੇ ਪ੍ਰੋਟੋਕਾਲ ਜਾਰੀ ਕਰੇ।