JALANDHAR WEATHER

ਥਾਣਾ ਸੰਗਤ ਦੀ ਪੁਲਿਸ ਨੇ ਨੌਜਵਾਨ ਪਾਸੋਂ ਗਾਂਜਾ ਕੀਤਾ ਬਰਾਮਦ

ਸੰਗਤ ਮੰਡੀ, 12 ਅਗਸਤ (ਦੀਪਕ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਪਾਸੋਂ 11 ਕਿਲੋ ਗਾਂਜਾ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਵਲੋਂ ਏ.ਐਸ.ਆਈ. ਕਰਮਜੀਤ ਸਿੰਘ ਦੀ ਅਗਵਾਈ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਰਸਤੇ ਵਿਚ ਬੈਠਾ ਦਿਖਾਈ ਦਿੱਤਾ, ਜਿਸ ਕੋਲ ਇਕ ਗੱਟਾ ਸੀ ਅਤੇ ਨੌਜਵਾਨ ਗੱਟੇ ਦੀ ਫਰੋਲਾ ਫਰਾਲੀ ਕਰ ਰਿਹਾ ਸੀ, ਜਦ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਕਾਬੂ ਕਰਕੇ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 11 ਕਿਲੋ ਗਾਂਜਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਹੈ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸੂਰਜ ਕੁਮਾਰ ਪੁੱਤਰ ਅਸ਼ੋਕ ਰਾਓ ਵਾਸੀ ਛੋਟਾ ਕਠਿਆਰ ਜ਼ਿਲ੍ਹਾ ਮੁਥਿਆਰੀ ਬਿਹਾਰ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦੱਸਿਆ ਹੈ ਕਿ ਮੁੱਢਲੀ ਪੁੱਛ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਾਂਜਾ ਨੌਜਵਾਨ ਦਿੱਲੀ ਤੋਂ ਲਿਆਇਆ ਸੀ ਅਤੇ ਅੱਗੇ ਇਸ ਨੇ ਇਸ ਏਰੀਏ ਦੇ ਪਿੰਡਾਂ ਵਿਚ ਇਸ ਨੂੰ ਵੇਚਣਾ ਸੀ। ਉਨ੍ਹਾਂ ਦੱਸਿਆ ਹੈ ਕਿ ਉਕਤ ਨੌਜਵਾਨ ਖ਼ਿਲਾਫ਼ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਤਫ਼ਤੀਸ਼ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ