JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਪ੍ਰਾਚੀਨ ਸ਼ਿਵ ਮੰਦਿਰ ਕਾਠਗੜ੍ਹ ਵਿਖੇ ਹੋਏ ਨਤਮਸਤਕ

 ਪਠਾਨਕੋਟ, 16 ਸੰਤਬਰ (ਸੰਧੂ) - ਅੱਜ ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਮੈਂਬਰ, ਜਨਰਲ ਸਕੱਤਰ, ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸੰਸਦ ਮੈਂਬਰ ਬਣਨ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜਾਂਨਚੀ ਅਤੇ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਨਾਲ ਇਤਿਹਾਸਕ ਪ੍ਰਾਚੀਨ ਮੰਦਿਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਵਿਧੀਵਤ ਤਰੀਕੇ ਨਾਲ ਪੂਜਾ ਅਰਚਨਾ ਕਰਕੇ ਭੋਲੇ ਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੌਕੇ 'ਤੇ ਮਾਨਵਤਾ ਦੇ ਭਲੇ ਲ‌ਈ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਅਮਿਤ ਵਿਜ ਦੇ ਨਾਲ ਕਾਂਗਰਸ ਪਾਰਟੀ ਦੇ ਦਿਹਾਤੀ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਲੋਕ ਭਲਾਈ ਦੇ ਕੰਮਾਂ ਪ੍ਰਤੀ ਵਚਨਬੱਧ ਹਨ। ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਾ ਸਮੇਂ ਦੀ ਅੱਜ ਮੁੱਖ ਮੰਗ ਹੈ ਤੇ ਬੂਥ ਲੈਵਲ ਤੱਕ ਵਰਕਰਾਂ ਨੂੰ ਇਸ ਲ‌ਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ