ਕੇਜਰੀਵਾਲ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ, ਸਿਰਫ ਭ੍ਰਿਸ਼ਟਾਚਾਰ ਕੀਤਾ - ਬੰਸੁਰੀ ਸਵਰਾਜ
ਨਵੀਂ ਦਿੱਲੀ, 15 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 'ਮੈਂ 2 ਦਿਨਾਂ ਬਾਅਦ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਜਾ ਰਿਹਾ ਹਾਂ' 'ਤੇ ਭਾਜਪਾ ਦੇ ਸੰਸਦ ਮੈਂਬਰ ਬੰਸੁਰੀ ਸਵਰਾਜ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਜ਼ਮਾਨਤ ਦੀ ਸ਼ਰਤ 'ਤੇ ਨੈਤਿਕ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਦਿੱਲੀ ਦੇ ਲੋਕ ਬਹੁਤ ਸਮਝਦਾਰ ਹਨ ਜੇਕਰ ਅਰਵਿੰਦ ਕੇਜਰੀਵਾਲ ਨੇ ਅਸਤੀਫਾ ਦੇਣਾ ਸੀ ਤਾਂ ਉਨ੍ਹਾਂ ਨੂੰ 48 ਘੰਟਿਆਂ ਦੀ ਕੀ ਲੋੜ ਹੈ। ਕੇਜਰੀਵਾਲ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ, ਸਿਰਫ ਪ੍ਰਚਾਰ ਅਤੇ ਭ੍ਰਿਸ਼ਟਾਚਾਰ ਕੀਤਾ ਹੈ।