JALANDHAR WEATHER

ਡਾ. ਨਵਦੀਪ ਸਿੰਘ ਆਲ ਇੰਡੀਆ ਟਾਪਰ ਨੀਟ ਪ੍ਰੀਖਿਆ 2017 ਦਾ ਅਚਾਨਕ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨੀਟ ਪ੍ਰੀਖਿਆ ਬੈਚ 2017 ਵਿਚ ਆਲ ਇੰਡੀਆ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਸ੍ਰੀ ਮੁਕਤਸਰ ਸਾਹਿਬ ਦਾ ਹੋਣਹਾਰ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਪੁੱਤਰ ਪ੍ਰਿੰਸੀਪਲ ਗੋਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਅਚਾਨਕ ਦਿਹਾਂਤ ਹੋ ਗਿਆ। 25 ਵਰ੍ਹਿਆਂ ਦਾ ਇਹ ਨੌਜਵਾਨ ਦਿੱਲੀ ਵਿਖੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿਖੇ ਐਮ.ਡੀ. ਕਰ ਰਿਹਾ ਸੀ। ਇਹ ਰੇਡੀਓ ਡਾਇਗਨੋਜ਼ ਦੀ ਪੜ੍ਹਾਈ ਕਰ ਰਿਹਾ ਸੀ। ਉਸ ਦੀ ਦਿੱਲੀ ਕਾਲਜ ਵਿਖੇ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਸ ਦਾ ਅੰਤਿਮ ਸੰਸਕਾਰ ਮਿਤੀ 16 ਸਤੰਬਰ ਨੂੰ ਸਵੇਰੇ 9.30 ਵਜੇ ਸ਼ਿਵਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ