ਹਰਿਆਣਾ ਸਰਕਾਰ ਐਮ.ਐਸ.ਪੀ. 'ਤੇ ਖ਼ਰੀਦੇਗੀ ਸਾਰੀਆਂ ਫ਼ਸਲਾਂ, ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਵੇਗਾ - ਮੁੱਖ ਮੰਤਰੀ ਸੈਣੀ
ਕੁਰੂਕਸ਼ੇਤਰ,4 ਅਗਸਤ- ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਹੁਣ ਰਾਜ ਭਰ ਦੀਆਂ ਸਾਰੀਆਂ ਫ਼ਸਲਾਂਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦੇਗੀ । ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਹਰਿਆਣਾ ਵਿਚ ਪਹਿਲਾਂ ਹੀ 14 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦੀਆਂ ਗਈਆਂ ਸਨ। ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ ਵਿਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦੇ ਹੋਏ ਕਿਸਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਸਾਨਾਂ ਦੇ 133 ਕਰੋੜ 55 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਕਿਹਾ ਗਿਆ ਕਿ ਕਿਸਾਨਾਂ ਦੇ ਪੁਰਾਣੇ ਬੰਦ ਪਏ ਟਿਊਬਵੈੱਲਾਂ ਨੂੰ ਮੁੜ ਚਾਲੂ ਕਰਵਾਉਣਗੇ।