ਵਾਇਨਾਡ ਪ੍ਰਸ਼ਾਸਨ ਨੇ ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਦਾ ਕੀਤਾ ਸਮੂਹਿਕ ਸਸਕਾਰ, ਨਹੀਂ ਹੋ ਸਕੀ ਪਛਾਣ
ਵਾਇਨਾਡ ,4 ਅਗਸਤ- ਕੇਰਲ ਦੇ ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਮਿਲੀਆਂ ਕਈ ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਅੱਜ ਢਿੱਗਾਂ ਡਿਗਣ ਕਾਰਨ ਜਾਨ ਗੁਆਉਣ ਵਾਲੇ ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਦਾ ਸਮੂਹਿਕ ਸਸਕਾਰ ਕੀਤਾ। ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਖੋਜ ਅਤੇ ਬਚਾਅ ਕਾਰਜ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ।