ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਕਲੇਰ ਨੂੰ ਵਰਤ ਰਹੀ ਹੈ- ਐਡਵੋਕੇਟ ਧਾਮੀ
ਅੰਮ੍ਰਿਤਸਰ, 7 ਅਗਸਤ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਕਲੇਰ ਨੂੰ ਹਥਿਆਰ ਬਣਾ ਕੇ ਵਰਤਿਆ ਜਾ ਰਿਹਾ ਹੈ, ਜਿਸ ਕਾਰਨ ਉਹ ਗਲਤ ਬਿਆਨਬਾਜ਼ੀਆਂ ਕਰਕੇ ਗੁੰਮਰਾਹ ਕਰ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਦੀਪ ਕਲੇਰ ਪ੍ਰਤੀ ਸਰਕਾਰ ਵਲੋਂ ਨਰਮੀ ਵਰਤੀ ਜਾ ਰਹੀ ਹੈ। ਉਸ ਦੇ ਖ਼ਿਲਾਫ਼ ਇਕ ਥਾਣੇ ਵਿਚ ਤਿੰਨ ਮਾਮਲੇ ਦਰਜ ਹਨ, ਜਦੋਂ ਕਿ ਉਸ ਦੀ ਗਿ੍ਰਫ਼ਤਾਰੀ ਇਕ ਮਾਮਲੇ ’ਚ ਕੀਤੀ ਗਈ ਅਤੇ ਦੋ ਮਾਮਲਿਆਂ ਨੂੰ ਛੇੜਿਆ ਤੱਕ ਨਹੀਂ ਗਿਆ, ਜਿਸ ਮਾਮਲੇ ਵਿਚ ਉਸ ਦੀ ਗਿ੍ਰਫ਼ਤਾਰੀ ਕੀਤੀ ਗਈ ਹੈ, ਉਸ ਵਿਚ ਵੀ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।