ਲਾਦੀਆਂ ਚ ਸਾਬਕਾ ਸਰਪੰਚ ਰਛਪਾਲ ਸਿੰਘ ਦੇ ਘਰ 'ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
ਕਟਾਰੀਆਂ , 7 ਅਗਸਤ (ਪ੍ਰੇਮੀ ਸੰਧਵਾਂ) - ਬੰਗਾ ਬਲਾਕ ਦੇ ਅਧੀਨ ਪੈਦੇ ਪਿੰਡ ਲਾਦੀਆਂ ਵਿਖੇ ਪਿੰਡ ਦੇ ਸਾਬਕਾ ਸਰਪੰਚ ਜਥੇ. ਰਛਪਾਲ ਸਿੰਘ ਦੇ ਘਰ ਦੇ ਬਾਹਰ ਬੀਤੀ ਦੇਰ ਰਾਤ ਅਣਪਛਾਤਿਆਂ ਵਲੋਂ ਗੋਲੀਆਂ ਚਲਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪੁਲਿਸ ਨੂੰ ਸਾਰੀ ਘਟਨਾ ਤੋਂ ਜਾਣੂੰ ਕਰਵਾਇਆ ਤੇ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।