JALANDHAR WEATHER

ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰਾਂ ਨੇ ਸੰਸਦ ਭਵਨ ਵਿਚ ਕੀਤੀ ਮੀਟਿੰਗ

ਨਵੀਂ ਦਿੱਲੀ, 8 ਅਗਸਤ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਅੱਜ ਦਿੱਲੀ ਦੇ ਸੰਸਦ ਭਵਨ ਅਨੇਕਸੀ ਵਿਚ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਲੋਕ ਸਭਾ ਵਿਚ ਕਾਂਗਰਸ ਦੇ ਉਪ ਨੇਤਾ, ਗੌਰਵ ਗੋਗੋਈ ਨੇ ਕਿਹਾ ਕਿ ਅੱਜ ਅਸੀਂ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੀ ਇਕ ਮੀਟਿੰਗ ਕੀਤੀ ਹੈ, ਜਿਸ ਵਿਚ ਰਾਹੁਲ ਗਾਂਧੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅਸੀਂ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ, ਚਾਹੇ ਉਹ ਬੰਗਲਾਦੇਸ਼ ਮੁੱਦਾ ਹੋਵੇ, ਚੀਨ ਦਾ ਮੁੱਦਾ ਹੋਵੇ, ਸੁਪਰੀਮ ਕੋਰਟ ਦੇ ਫ਼ੈਸਲੇ ਹੋਣ ਜਾਂ ਸੰਸਦ ਦਾ ਅੱਜ ਦਾ ਕੰਮਕਾਜ ਹੋਵੇ, ਇਹ ਇਕ ਸਾਕਾਰਾਤਮਕ ਚਰਚਾ ਸੀ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੇ ਸਦਨ ’ਚ ਵਕਫ਼ (ਸੋਧ) ਬਿੱਲ ਪੇਸ਼ ਕਰਨ ਦਾ ਵਿਰੋਧ ਕੀਤਾ ਹੈ। ਜਦੋਂ ਇਸ ਨੂੰ ਸਦਨ ਵਿਚ ਲਿਆਂਦਾ ਜਾਵੇਗਾ, ਅਸੀਂ ਇਸ ਬਾਰੇ ਆਪਣਾ ਰੁਖ਼ ਸਪੱਸ਼ਟ ਕਰਾਂਗੇ ਕਿ ਅਸੀਂ ਬਿੱਲ ਦਾ ਵਿਰੋਧ ਕਿਉਂ ਕਰ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ