JALANDHAR WEATHER

ਜਾਅਲੀ ਵੀਜ਼ਾ ਬਣਾਉਣ ਵਾਲੇ 6 ਵਿਅਕਤੀ ਗਿ੍ਫ਼ਤਾਰ

ਨਵੀਂ ਦਿੱਲੀ, 16 ਸਤੰਬਰ- ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਪੁਲਿਸ ਸਟੇਸ਼ਨ ਦੀ ਟੀਮ ਨੇ ਦਿੱਲੀ ਦੇ ਤਿਲਕ ਨਗਰ ਵਿਚ ਇਕ ਜਾਅਲੀ ਵੀਜ਼ਾ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼ ਕਰਦੇ ਹੋਏ 6 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਵਿਚ ਸ਼ਾਮਿਲ 6 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਨਾਲ ਹੀ 14 ਨੇਪਾਲੀ ਅਤੇ 2 ਭਾਰਤੀ ਪਾਸਪੋਰਟ ਜਿਨ੍ਹਾਂ ਦੇ ਜਾਅਲੀ ਸ਼ੈਂਗੇਨ ਵੀਜ਼ਾ ਹਨ, ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਜਾਅਲੀ ਵੀਜ਼ਿਆਂ ਲਈ ਵਰਤਿਆ ਜਾਣ ਵਾਲਾ ਸਾਜ਼ੋ-ਸਾਮਾਨ ਵੀ ਜ਼ਬਤ ਕੀਤਾ ਹੈ, ਜਿਸ ਵਿਚ ਸਟੈਂਪ ਅਤੇ ਵਾਟਰਮਾਰਕ ਸਮੱਗਰੀ ਸ਼ਾਮਿਲ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਸੰਬੰਧੀ ਹੋਰ ਜਾਂਚ ਚੱਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ