JALANDHAR WEATHER

ਹਰਿਆਣਾ ਲਈ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ

ਰੋਹਤਕ, (ਹਰਿਆਣਾ), 19 ਸਤੰਬਰ- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਮੈਨੀਫੈਸਟੋ ਜਾਰੀ ਕਰਨ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਰੋਹਤਕ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਸੂਬਾ ਪ੍ਰਧਾਨ ਸਤੀਸ਼ ਪੂਨੀਆ ਤੇ ਹਰਿਆਣਾ ਚੋਣ ਮੁਖੀ ਧਰਮਿੰਦਰ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਮੌਜੂਦ ਸਨ। ਆਪਣੇ ਚੋਣ ਮਨੋਰਥ ਪੱਤਰ ਵਿਚ ਭਾਜਪਾ ਨੇ ਲਾਡੋ ਲਕਸ਼ਮੀ ਯੋਜਨਾ ਸ਼ੁਰੂ ਕਰਨ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਵੀ ਭਰੋਸਾ ਦਿੱਤਾ ਹੈ। ਮੈਨੀਫੈਸਟੋ ਵਿਚ ਕਿਹਾ ਗਿਆ ਕਿ 2 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਦਿਹਾਤੀ ਇਲਾਕਿਆਂ ਵਿਚੋਂ ਕਾਲਜ ਜਾਣ ਵਾਲੇ ਵਿਦਿਆਰਥੀਆਂ ਨੂੰ ਸਕੂਟਰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਅਗਨੀਵੀਰਾਂ ਨੂੰ ਵੀ ਸਰਕਾਰੀ ਨੌਕਰੀ ਦੇਣ ਦੀ ਗਰੰਟੀ ਦਿੱਤੀ ਹੈ। ਇਸ ਦੇ ਨਾਲ ਹੀ ਸ਼ਹਿਰੀ ਤੇ ਪੇਂਡੂ ਖ਼ੇਤਰਾਂ ਵਿਚ 5 ਲੱਖ ਨਵੇਂ ਘਰ ਬਣਾਉਣ ਦੀ ਯੋਜਨਾ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ