ਰਾਜਸਥਾਨ : ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਜੈਪੁਰ (ਰਾਜਸਥਾਨ), 7 ਅਗਸਤ-ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਵਿਚ ਇਕ ਟਰੱਕ ਦੀ ਮੋਟਰਸਾਈਕਲ ਨੂੰ ਟੱਕਰ ਹੋਣ ਕਾਰਨ ਇਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਨਾਬਾਲਿਗ ਲੜਕੀ ਜ਼ਖ਼ਮੀ ਹੋ ਗਈ। ਇਹ ਘਟਨਾ ਮੰਗਲਵਾਰ ਰਾਤ ਨੂੰ ਚਿਤੌੜਗੜ੍ਹ-ਨਿਮਹੇੜਾ ਕੌਮੀ ਮਾਰਗ 'ਤੇ ਵਾਪਰੀ। ਬਾਈਕ 'ਤੇ 6 ਲੋਕ ਸਵਾਰ ਸਨ। ਮ੍ਰਿਤਕਾਂ ਵਿਚੋਂ ਦੋ ਇਕ ਫੈਕਟਰੀ ਵਿਚ ਮਜ਼ਦੂਰ ਵਜੋਂ ਕੰਮ ਕਰਦੇ ਸਨ ਅਤੇ ਕੰਮ ਤੋਂ ਵਾਪਸ ਆ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।