JALANDHAR WEATHER

ਲੋਹੀਆਂ ਖਾਸ : ਸਾਬਕਾ ਫੌਜੀ 'ਤੇ ਕਾਤਲਾਨਾ ਹਮਲਾ ਕਰਨ ਵਾਲੇ 10 ਜਣੇ ਹਥਿਆਰਾਂ ਸਮੇਤ ਕਾਬੂ

ਲੋਹੀਆਂ ਖਾਸ, 11 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਜਲੰਧਰ ਦਿਹਾਤੀ ਪੁਲਿਸ ਅਧੀਨ ਆਉਂਦੇ ਥਾਣਾ ਲੋਹੀਆਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪਿੱਪਲੀ ਪਿੰਡ ’ਚ ਇਕ ਸਾਬਕਾ ਫੌਜੀ ’ਤੇ ਕੀਤੇ ਇਰਾਦਾ ਕਤਲ ਦੇ ਕਥਿਤ ਦੋਸ਼ੀ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ’ਤੇ ਇਰਾਦਾ ਕਤਲ ਸੰਬੰਧੀ ਮਾਮਲਾ ਲੋਹੀਆਂ ਥਾਣੇ ’ਚ ਦਰਜ ਹੈ। ਥਾਣਾ ਲੋਹੀਆਂ ਦੇ ਮੁਖੀ ਬਖਸ਼ੀਸ਼ ਸਿੰਘ ਅਤੇ ਇੰਸਪੈਕਟਰ ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਫੜ੍ਹੇ ਗਏ ਕਥਿਤ ਦੋਸ਼ੀਆਂ ਕੋਲੋਂ 2 ਪਿਸਤੌਲ, 8 ਜ਼ਿੰਦਾ ਰੌਂਦ, ਤੇਜ਼ਧਾਰ ਹਥਿਆਰ, ਖੇਤੀ ਸੰਦ, 2 ਕਾਰਾਂ, 1 ਟਰੈਕਟਰ ਅਤੇ 5 ਮੋਟਰਸਾਈਕਲ ਬਰਾਮਦ ਕੀਤੇ ਹਨ, ਉਥੇ ਆਪਣੀ ਡਿਊਟੀ ’ਚ ਅਣਗਹਿਲੀ ਵਰਤਣ ’ਤੇ ਸਹਾਇਕ ਸਬ-ਇੰਸਪੈਕਟਰ ਅਵਤਾਰ ਸਿੰਘ ਨੂੰ ਮੁਅੱਤਲ ਵੀ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ