JALANDHAR WEATHER

ਮੋਦੀ ਸਰਕਾਰ ਨੇ ਦਹਿਸ਼ਤਗਰਦੀ ਨੂੰ ਕੀਤਾ ਖ਼ਤਮ- ਅਮਿਤ ਸ਼ਾਹ

ਮੇਂਢਰ, (ਜੰਮੂ ਕਸ਼ਮੀਰ), 19 ਸਤੰਬਰ- ਅੱਜ ਇਥੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ 2014 ਤੱਕ ਦਹਿਸ਼ਤਗਰਦੀ ਸੀ, ਪਰ ਮੋਦੀ ਸਰਕਾਰ ਨੇ ਇਸ ਦਹਿਸ਼ਤਗਰਦੀ ਨੂੰ ਖ਼ਤਮ ਕੀਤਾ। ਉਨ੍ਹਾਂ ਕਿਹਾ ਕਿ ਇਥੇ ਹੋਣ ਵਾਲੀਆਂ ਚੋਣਾਂ ਤਿੰਨ ਪਰਿਵਾਰਾਂ ਦੇ ਖ਼ਿਲਾਫ਼ ਹੈ, ਜਿਨ੍ਹਾਂ ਨੇ ਅੱਜ ਤੱਕ ਇਥੇ ਚੋਣਾਂ ਨਹੀਂ ਹੋਣ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅੱਤਵਾਦ ਨੂੰ ਇਥੇ ਦੁਬਾਰਾ ਸਿਰ ਨਹੀਂ ਚੁੱਕਣ ਦਵਾਂਗੇ। ਦੱਸ ਦੇਈਏ ਕਿ ਅਮਿਤ ਸ਼ਾਹ ਅੱਜ ਜੰਮੂ ਕਸ਼ਮੀਰ ਦੇ ਦੌਰੇ ’ਤੇ ਹਨ ਤੇ ਉਹ ਇਥੇ ਵੱਖ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ