JALANDHAR WEATHER

ਦੋਸਤ ਨੂੰ ਮਿਲਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਤਲਵੰਡੀ ਸਾਬੋ/ਸੀਗੋ ਮੰਡੀ, 21 ਸਤੰਬਰ (ਲੱਕਵਿੰਦਰ ਸ਼ਰਮਾ)- ਬਠਿੰਡਾ ਜ਼ਿਲ੍ਹੇ ਦੇ ਹਲਕਾ-ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਅਤੇ ਗਿਆਨਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ ਨੌਜਵਾਨ ਗੋਰਾ ਸਿੰਘ ਵਾਸੀ ਗਿਆਨਾ, ਜੋ ਆਪਣੇ ਦੋਸਤ ਦੇ ਪਿੰਡ ਗਾਟਵਾਲੀ ਵਿਖੇ ਮਿਲਣ ਲਈ ਆਇਆ ਸੀ, ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲਾਈਟ ਖਰਾਬ ਹੋਣ ਕਾਰਨ ਉਹ ਲਾਈਟ ਠੀਕ ਕਰਨ ਲੱਗਾ ਤਾਂ ਉਸ ਨੂੰ ਕਰੰਟ ਲੱਗ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਉਸ ਨੂੰ ਤੁਰੰਤ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵੇਂ ਪਿੰਡਾਂ ਵਿਚ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਸੋਗ ਦੀ ਲਹਿਰ ਫੈਲ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ