ਪੰਜਾਬ ਰਾਜ ਸਹਿਕਾਰੀ ਸਭਾਵਾਂ ਯੂਨੀਅਨ ਦਾ ਵਫਦ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੂੰ ਮਿਲਿਆ
ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਯੂਨੀਅਨ ਦਾ ਵਫਦ ਅੱਜ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੂੰ ਉਨ੍ਹਾਂ ਦੇ ਦਫਤਰ ਕੰਪਲੈਕਸ ਵਿਖੇ ਮਿਲਿਆ। ਇਸ ਮੌਕੇ ਲਾਲ ਸਿੰਘ ਢਿੱਲੋਂ, ਬਲਿਹਾਰ ਸਿੰਘ ਜੌਹਲ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਭੂੰਬਲਾ ਨੇ ਸਹਿਕਾਰੀ ਸਭਾਵਾਂ ਵਿਚ ਡੀ.ਏ.ਪੀ. ਖਾਦ ਦੀ ਸਪਲਾਈ ਭੇਜਣ ਦੀ ਮੰਗ ਕੀਤੀ ਅਤੇ ਕਿਹਾ ਕਿ ਝੋਨੇ ਦੀ ਕਟਾਈ ਨਾਲ ਕਣਕ ਦੀ ਬੀਜਾਈ ਦਾ ਸਮਾਂ ਹੈ, ਇਹ ਡੀ.ਏ.ਪੀ. ਖਾਦ ਬਹੁਤ ਜ਼ਰੂਰੀ ਹੈ। ਉਨ੍ਹਾਂ ਬਿਨਾਂ ਦੇਰੀ ਸਹਿਕਾਰੀ ਸਭਾਵਾਂ ਵਿਚ ਡੀ.ਏ.ਪੀ. ਖਾਦ ਦੀ ਸਪਲਾਈ ਭੇਜਣ ਦੀ ਮੰਗ ਕੀਤੀ।