JALANDHAR WEATHER

ਕਾਂਗਰਸ ਦੀ ਸਰਕਾਰ ਬਣਦੇ ਹੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ - ਭੂਪਿੰਦਰ ਸਿੰਘ ਹੁੱਡਾ

ਕਰਨਾਲ/ਪਾਣੀਪਤ, 21 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਆਪਣੀ ਪਾਣੀਪਤ ਫੇਰੀ ਦੌਰਾਨ ਐਲਾਨ ਕੀਤਾ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਆਉਂਦਿਆਂ ਸਾਰ ਹੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਹੀ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸੌਂਪਿਆ ਜਾਵੇਗਾ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਮੋਹਨਜੀਤ ਸਿੰਘ ਪਾਣੀਪਤ ਨੇ ਭੁਪਿੰਦਰ ਸਿੰਘ ਹੁੱਡਾ ਤੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਮੰਗ ਕੀਤੀ ਸੀ, ਜਿਸ ਉਤੇ ਭੁਪਿੰਦਰ ਸਿੰਘ ਹੁੱਡਾ ਨੇ ਜਨਤਕ ਤੌਰ ਉਤੇ ਐਲਾਨ ਕੀਤਾ ਕਿ ਜਿਵੇਂ ਹੀ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਪਹਿਲੀ ਮੀਟਿੰਗ ਵਿਚ ਹੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾਏਗਾ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ