JALANDHAR WEATHER

ਸੈਂਟਰਲ ਵਾਲਮੀਕਿ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸੈਂਟਰਲ ਵਾਲਮੀਕਿ ਸਭਾ ਭਾਰਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਪ੍ਰਗਟ ਸਿੰਘ ਗਮੀ ਕਲਿਆਣ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਅਸਤੀਫ਼ਾ ਭੇਜਦਿਆਂ ਪ੍ਰਗਟ ਸਿੰਘ ਗਮੀ ਕਲਿਆਣ ਨੇ ਦੱਸਿਆ ਕਿ ਉਨ੍ਹਾਂ ਕਰੀਬ 2 ਦਹਾਕਿਆਂ ਤੋਂ ਸਭਾ ਦੀ ਸੇਵਾ ਕਰਦਿਆਂ ਸਭਾ ਦੀ ਹਰ ਲੜਾਈ ਅਤੇ ਹਰ ਚੋਣ ਵਿਚ ਹਮੇਸ਼ਾ ਡਟ ਕੇ ਹਰ ਪੱਧਰ ਦੀ ਮਦਦ ਕੀਤੀ ਪਰ ਸਭਾ ਦੇ ਆਗੂਆਂ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਾ ਕਰਦਿਆਂ ਇਸ ਅਹੁਦੇ ਨੂੰ ਕਾਗਜ਼ਾਂ ਤੱਕ ਸੀਮਤ ਰੱਖਿਆ, ਜਿਸ ਤੋਂ ਪ੍ਰੇਸ਼ਾਨ ਹੁੰਦਿਆਂ ਉਨ੍ਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਆਪਣੇ ਆਪ ਨੂੰ ਸਭਾ ਤੋਂ ਵੱਖ ਕਰ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ