JALANDHAR WEATHER

ਰੇਲ ਗੱਡੀ ਵਿਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

ਢਿਲਵਾਂ, 22 ਸਤੰਬਰ (ਗੋਬਿੰਦ ਸੁਖੀਜਾ)-ਅੱਜ ਰੇਲ ਗੱਡੀ ਵਿਚੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਏ. ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਢਿਲਵਾਂ ਰੇਲਵੇ ਸਟੇਸ਼ਨ ਨਜ਼ਦੀਕ ਇਕ ਵਿਅਕਤੀ ਰੇਲ ਗੱਡੀ ਤੋਂ ਡਿੱਗ ਕੇ ਜ਼ਖਮੀ ਹੋ ਗਿਆ ਹੈ। ਪੁਲਿਸ ਵਲੋਂ ਮੌਕੇ ਉਤੇ ਪੁੱਜ ਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਿਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਉਕਤ ਵਿਅਕਤੀ ਨੇ ਟੀ ਸ਼ਰਟ ਅਤੇ ਜੀਨ ਦੀ ਪੈਂਟ ਪਾਈ ਹੋਈ ਸੀ, ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਕਤ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਲਾਸ਼ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ