JALANDHAR WEATHER

ਨਸ਼ੇ ਦੀ ਵਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 22 ਸਤੰਬਰ (ਲਖਵਿੰਦਰ ਸਿੰਘ)-ਇਥੋਂ ਦੇ ਨਜ਼ਦੀਕੀ ਪਿੰਡ ਬੁੱਕਣ ਖਾਂ ਵਾਲਾ ਵਿਖੇ ਇਕ 20 ਸਾਲਾ ਨੌਜਵਾਨ ਦੀ ਨਸ਼ੇ ਦੀ ਵਧ ਮਾਤਰਾ ਲੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰਾਜਾ ਪੁੱਤਰ ਬਲਜੀਤ ਸਿੰਘ ਜੋ ਕਿ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੀ ਰਾਤ ਉਸ ਨੇ ਆਪਣੀ ਨਾੜ ਵਿਚ ਨਸ਼ੇ ਦਾ ਟੀਕਾ ਲਗਾ ਗਿਆ, ਜੋ ਕਿ ਜਾਨਲੇਵਾ ਸਾਬਤ ਹੋਇਆ। ਸਵੇਰ ਸਮੇਂ ਨੌਜਵਾਨ ਨੂੰ ਮ੍ਰਿਤਕ ਹਾਲਤ ’ਚ ਪਿੰਡ ਨਜ਼ਦੀਕ ਸੁਖਬਾਰ ਨਾਲੇ ਵਿਚ ਦੇਖਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ