JALANDHAR WEATHER

ਛੱਤੀਸਗੜ੍ਹ : ਆਸਮਾਨੀ ਬਿਜਲੀ ਡਿੱਗਣ ਨਾਲ ਲੜਕੇ ਦੀ ਮੌਤ, 8 ਜ਼ਖਮੀ

ਜੰਜਗੀਰ-ਚੰਪਾ (ਛੱਤੀਸਗੜ੍ਹ), 22 ਸਤੰਬਰ-ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿਚ ਐਤਵਾਰ ਨੂੰ ਆਸਮਾਨੀ ਬਿਜਲੀ ਡਿੱਗਣ ਨਾਲ ਇਕ 11 ਸਾਲਾ ਲੜਕੇ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਸਿਟੀ ਕੋਤਵਾਲੀ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਇਕ ਪਿੰਡ ਵਿਚ ਵਾਪਰੀ ਜਦੋਂ 22 ਵਿਅਕਤੀ ਇਕ ਛੱਪੜ ਨੇੜੇ ਪਿਕਨਿਕ ਮਨਾ ਰਹੇ ਸਨ। ਬਾਰਿਸ਼ ਸ਼ੁਰੂ ਹੋਣ ਤੋਂ ਬਾਅਦ, ਉਨ੍ਹਾਂ ਨੇ ਇਕ ਦਰੱਖਤ ਹੇਠਾਂ ਸ਼ਰਨ ਲਈ। ਆਸਮਾਨੀ ਬਿਜਲੀ ਡਿੱਗਣ ਨਾਲ 7 ਨੌਜਵਾਨ ਅਤੇ ਦੋ ਬੱਚੇ ਵੀ ਜ਼ਖਮੀ ਹੋ ਗਏ। ਉਨ੍ਹਾਂ ਵਿਚੋਂ ਚੰਦਰਹਾਸ ਦਰਵੇਸ਼ ਨੂੰ ਨੇੜਲੇ ਹਸਪਤਾਲ ਪਹੁੰਚਣ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਬਾਕੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ