JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਨਵਾਂਸ਼ਹਿਰ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ’ਚ ਜ਼ਿਲ੍ਹਾ ਪੱਧਰੀ ਧਰਨਾ ਨਵਾਂਸ਼ਹਿਰ ਵਿਖੇ ਦਿੱਤਾ ਗਿਆ, ਜਿਸ ਵਿਚ ਸਰਕਾਰ ਦੀਆਂ ਵਧੀਕੀਆਂ, ਮੌਜੂਦਾ ਹਾਲਾਤ ਨੂੰ ਸੰਭਾਲਣ ਵਿਚ ਸਰਕਾਰ ਦੀ ਨਾਕਾਮੀ, ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ, ਬੱਸ ਕਿਰਾਏ ਵਿਚ ਕੀਤੇ ਵਾਧੇ, ਬਿਜਲੀ ਦੀ 3 ਰੁਪਏ ਪ੍ਰਤੀ ਯੂਨਿਟ ਵਾਧੇ ਅਤੇ 7 ਕਿਲੋ ਵਾਟ ਦੇ ਲੋਡ ਨੂੰ ਬਿਜਲੀ ਦੇ ਬਿੱਲ ਫਿਰ ਤੋਂ ਸ਼ੁਰੂ ਕਰਨ ਖ਼ਿਲਾਫ਼ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ। ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਕਾਰ ਹਰ ਪਾਸੇ ਫੇਲ ਹੋ ਚੁੱਕੀ ਹੈ। ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਸਗੋਂ ਪਹਿਲਾਂ ਤੋਂ ਚੱਲ ਰਹੀਆਂ ਸਕੀਮਾਂ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਜਿਸ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੈਸਾ ਨਹੀਂ ਹੈ ਪਰ ਹਰ ਰੋਜ ਇਸ਼ਤਿਹਾਰਾਂ ਵਿਚ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਮ ਜਨਤਾ ਨਾਲ ਖੜ੍ਹਾ ਹੈ ਅਤੇ ਜਨਤਾ ਦੀ ਭਲਾਈ ਲਈ ਹਰ ਸੰਘਰਸ਼ ਕਰੇਗਾ। ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ ਸ. ਜਰਨੈਲ ਸਿੰਘ ਵਾਹਿਦ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕ ਜੁੱਟ ਹੋ ਕੇ ਪਾਰਟੀ ਨੂੰ ਮਜਬੂਤ ਕੀਤਾ ਜਾਵੇ ਅਤੇ ਪਿੰਡ - ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਮਜਬੂਤੀ ਨਾਲ ਵਾਪਸੀ ਕਰੇਗਾ। ਸ. ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਲੋਕ ਵੋਟਾਂ ਵਿਚ ਸਰਕਾਰ ਨੂੰ ਦੱਸ ਦੇਣਗੇ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਸਿੱਖ ਪੰਥ ਦੀ ਹਿਤੈਸ਼ੀ ਪਾਰਟੀ ਹੈ। ਸ. ਪਰਮ ਸਿੰਘ ਖਾਲਸਾ ਨੇ ਸਟੇਜ ਸੰਚਾਲਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਡਮੁੱਲੇ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਪਹਿਲਾਂ ਵੀ ਬਹੁਤ ਮੁਸ਼ਕਿਲਾਂ ਆਈਆਂ ਹਨ ਪਰ ਹਰ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਦ੍ਰਿੜ ਇਰਾਦੇ ਨਾਲ ਹਰ ਮੁਸ਼ਕਿਲ ਦਾ ਸਾਹਮਣਾ ਕੀਤਾ ਹੈ। ਇਸ ਮੌਕੇ ਕਈ ਆਗੂ ਤੇ ਵਰਕਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ