JALANDHAR WEATHER

ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 4 ਗ੍ਰਿਫ਼ਤਾਰ

ਜਲੰਧਰ, 23 ਸਤੰਬਰ- ਪੰਜਾਬ ਵਿਚ ਲਗਾਤਾਰ ਗੋਲੀਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਉਰਫ਼ ਸ਼ਾਲੂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਰੇਲਵੇ ਫਾਟਕ ਨੇੜੇ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਸੰਬੰਧੀ ਦਿਹਾਤੀ ਦੇ ਐਸ.ਐਸ.ਪੀ. ਹਰਕਮਲ ਸਿੰਘ ਖੱਖ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵਿਚ ਆਪਸੀ ਦੁਸ਼ਮਣੀ ਕਾਰਨ ਲੜਾਈ ਹੋਈ ਸੀ। ਇਸ ਕਾਰਨ ਕੁਝ ਨੌਜਵਾਨਾਂ ਨੇ ਜਸਪਾਲ ਸਿੰਘ ਉਰਫ਼ ਸ਼ਾਲੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਭੋਗਪੁਰ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ 4 ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਲੂ ਦੇ ਸਿਰ ’ਚ ਕੁਝ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ