JALANDHAR WEATHER

ਇੰਡੀਅਨ ਮੁਜ਼ਾਹਿਦੀਨ ਦੇ ਯਾਸੀਨ ਭਟਕਲ ਨੇ ਪੈਰੋਲ ਦੀ ਕੀਤੀ ਮੰਗ

ਨਵੀਂ ਦਿੱਲੀ, 23 ਸਤੰਬਰ- ਦੋਸ਼ੀ ਠਹਿਰਾਏ ਗਏ ਅੱਤਵਾਦੀ ਅਤੇ ਇੰਡੀਅਨ ਮੁਜ਼ਾਹਿਦੀਨ ਦੇ ਸੰਸਥਾਪਕ ਮੈਂਬਰਾਂ ਵਿਚੋਂ ਇਕ ਯਾਸੀਨ ਭਟਕਲ ਨੇ ਦਿੱਲੀ ਦੀ ਇਕ ਅਦਾਲਤ ਤੋਂ ਹਿਰਾਸਤ ਵਿਚ ਪੈਰੋਲ ਦੀ ਮੰਗ ਕੀਤੀ ਹੈ। ਮੌਜੂਦਾ ਸਮੇਂ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ, ਭਟਕਲ ਨੇ ਆਪਣੀ ਬਿਮਾਰ ਮਾਂ, ਜਿਸ ਦਾ ਹਾਲ ਹੀ ਵਿਚ ਦਿਲ ਦਾ ਆਪ੍ਰੇਸ਼ਨ ਹੋਇਆ ਹੈ, ਨੂੰ ਮਿਲਣ ਲਈ ਪੈਰੋਲ ਦੀ ਬੇਨਤੀ ਕੀਤੀ ਹੈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ 24 ਸਤੰਬਰ ਨੂੰ ਕਰੇਗੀ, ਕਿਉਂਕਿ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਅੱਜ ਇਸ ਬੇਨਤੀ ’ਤੇ ਸਟੇਟਸ ਰਿਪੋਰਟ ਦਾਇਰ ਨਹੀਂ ਕਰ ਸਕਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ