JALANDHAR WEATHER

ਅਣਪਛਾਤੇ ਵਿਅਕਤੀਆਂ ਵਲੋਂ ਕੱਪੜੇ ਦੀ ਦੁਕਾਨ 'ਤੇ ਗੋਲੀਆਂ ਨਾਲ ਜਾਨਲੇਵਾ ਹਮਲਾ

ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਵਿਖੇ ਕੱਪੜਿਆਂ ਦੇ ਸ਼ੋਅਰੂਮ ਉਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਖਬਰ ਹੈ। ਜਾਣਕਾਰੀ ਅਨੁਸਾਰ ਰਾਤ 7:30 ਦੇ ਕਰੀਬ ਪਵਨ ਕੁਲੈਕਸ਼ਨ ਚੋਗਾਵਾਂ ਦੀ ਦੁਕਾਨ ਦੇ ਬਾਹਰ 2 ਅਣਪਛਾਤੇ ਵਿਅਕਤੀ ਆਏ ਜੋ ਪਿਸਟਲ ਤੇ ਹੋਰ ਹਥਿਆਰਾਂ ਨਾਲ ਲੈਸ ਸਨ। ਆਉਂਦਿਆਂ ਹੀ ਸਿੱਧੀਆਂ ਗੋਲੀਆਂ ਦੁਕਾਨ ਉਤੇ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੁਕਾਨ ਮਾਲਕਾਂ ਨੇ ਅੰਦਰ ਲੁਕ ਕੇ ਆਪਣੀਆਂ ਜਾਨਾਂ ਬਚਾਈਆਂ। ਘਟਨਾ ਸਥਾਨ ਉਤੇ ਥਾਣਾ ਲੋਪੋਕੇ ਦੇ ਐਸ.ਐਚ.ਓ. ਅਮਨਦੀਪ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੇ ਤੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ। ਸੀ. ਸੀ. ਟੀ. ਵੀ. ਖੰਗਾਲ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ