JALANDHAR WEATHER

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 3 ਲੋਕਾਂ ਦੀ ਮੌਤ

ਸਿਹੋਰ (ਮੱਧ ਪ੍ਰਦੇਸ਼), 23 ਸਤੰਬਰ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਵਿਚ ਭੋਪਾਲ-ਇੰਦੌਰ ਕੌਮੀ ਮਾਰਗ ’ਤੇ ਇਕ ਪਿੰਡ ਵਿਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ 6 ਸਾਲਾ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਆਸ਼ਟਾ ਦੇ ਉਪ ਮੰਡਲ ਅਧਿਕਾਰੀ ਅਕਾਸ਼ ਅਮਲਕਰ ਨੇ ਦੱਸਿਆ ਕਿ ਉਹ ਕੋਠਾਰੀ ਪਿੰਡ ਵਿਚ ਉਸ ਸਮੇਂ ਸੋਇਆਬੀਨ ਦੀ ਫ਼ਸਲ ਦੀ ਕਟਾਈ ਕਰ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਤਿੰਨ ਜ਼ਖ਼ਮੀਆਂ ਵਿਚੋਂ ਦੋ ਔਰਤਾਂ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਨੂੰ ਆਸਟਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ