JALANDHAR WEATHER

ਚੋਗਾਵਾਂ 'ਚ ਗੋਲੀਆਂ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

 ਚੋਗਾਵਾਂ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਕਸਬਾ ਚੋਗਾਵਾਂ ' ਚ ਸਭ ਤੋਂ ਵੱਡੇ ਕੱਪੜਿਆਂ ਦੇ ਸ਼ੋਅ ਰੂਮ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਕਸਬਾ ਚੋਗਾਵਾਂ ਭੀੜ ਭਾੜ ਵਾਲਾ ਇਲਾਕਾ ਹੈ, ਜਿਥੇ ਬੀਤੀ ਰਾਤ ਮੋਟਰਸਾਈਕਲ ਸਵਾਰ ਮੋਨੇ ਦੋ ਨੌਜਵਾਨਾਂ ਨੇ ਸ਼ੋਅ ਰੂਮ 'ਤੇ ਸਿੱਧੀਆਂ ਗੋਲੀਆਂ ਚਲਾਈਆਂ। ਗੋਲੀਆਂ ਨਾਲ ਸ਼ੋਅ ਰੂਮ ਦੇ ਬਾਹਰ ਲੱਗਾ ਸ਼ੀਸ਼ਾ ਟੁੱਟ ਗਿਆ। ਉਥੇ ਖੜੇ ਦੁਕਾਨ ਮਾਲਕ ਤੇ ਕਰਮਚਾਰੀਆਂ ਨੇ ਕਾਊਂਟਰ ਥੱਲੇ ਲੁਕ ਕੇ ਜਾਨਾਂ ਬਚਾਈਆਂ। ਇਸ ਸੰਬੰਧੀ ਥਾਣਾ ਲੋਪੋਕੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ