JALANDHAR WEATHER

ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲੇ ਦੇ ਮੁਲਜ਼ਮ ਦੀ ਹੱਤਿਆ ਦੀ ਜਾਂਚ ਕਰੇਗੀ ਸੀ.ਆਈ.ਡੀ.

ਮੁੰਬਈ, 24 ਸਤੰਬਰ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਰਾਸ਼ਟਰ ਦਾ ਅਪਰਾਧ ਜਾਂਚ ਵਿਭਾਗ (ਸੀ.ਆਈ.ਡੀ.) ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲੇ ਦੇ ਦੋਸ਼ੀ ਅਕਸ਼ੈ ਸ਼ਿੰਦੇ ਦੀ ਮੌਤ ਦੀ ਜਾਂਚ ਕਰੇਗਾ। ਉਨ੍ਹਾਂ ਨੇ ਕਿਹਾ ਕਿ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਇਕ ਟੀਮ ਪੁਲਿਸ ਵਾਹਨ ਦੀ ਜਾਂਚ ਕੀਤੀ, ਜਿਸ ਵਿਚ ਸ਼ਿੰਦੇ ਨੂੰ ਸੋਮਵਾਰ ਸ਼ਾਮ ਨੂੰ ਇਕ ਪੁਲਿਸ ਅਧਿਕਾਰੀ ਨੇ ਕਥਿਤ ਤੌਰ ’ਤੇ ਗੋਲੀ ਮਾਰ ਦਿੱਤੀ ਸੀ। ਸ਼ਿੰਦੇ (24) ’ਤੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਕਸਬੇ ਦੇ ਇਕ ਸਕੂਲ ਵਿਚ ਦੋ ਨਾਬਾਲਗ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਸੀ। ਬਦਲਾਪੁਰ ਦੇ ਸਕੂਲ ਵਿਚ ਇਕ ਠੇਕੇ ’ਤੇ ਕੰਮ ਕਰਨ ਵਾਲੇ ਸਵੀਪਰ, ਸ਼ਿੰਦੇ ਨੂੰ 17 ਅਗਸਤ ਨੂੰ ਸਕੂਲ ਦੇ ਟਾਇਲਟ ਵਿਚ ਦੋ ਲੜਕੀਆਂ ਨਾਲ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਕਰਨ ਤੋਂ ਪੰਜ ਦਿਨ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ ਠਾਣੇ ਦੇ ਮੁੰਬਰਾ ਬਾਈਪਾਸ ਨੇੜੇ, ਜਦੋਂ ਉਸ ਨੂੰ ਇਕ ਅਧਿਕਾਰੀ ਦੀ ਸ਼ਿਕਾਇਤ ’ਤੇ ਉਸ ਵਿਰੁੱਧ ਦਰਜ ਕੀਤੇ ਗਏ ਕੇਸ ਦੀ ਜਾਂਚ ਦੇ ਹਿੱਸੇ ਵਜੋਂ ਪੁਲਿਸ ਵਾਹਨ ਵਿਚ ਲਿਜਾਇਆ ਜਾ ਰਿਹਾ ਸੀ, ਤਾਂ ਉਸ ਨੇ ਕਥਿਤ ਤੌਰ ’ਤੇ ਇਕ ਪੁਲਿਸ ਕਰਮਚਾਰੀ ਦੀ ਬੰਦੂਕ ਖੋਹ ਲਈ ਸੀ ਤੇ ਪੁਲਿਸ ਐਸਕੋਰਟ ਟੀਮ ਦੇ ਇਕ ਅਧਿਕਾਰੀ ਨੇ ਉਸ ’ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਕਾਲਵਾ ਸਿਵਲ ਹਸਪਤਾਲ ਵਿਚ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਘਟਨਾ ਪੁਲਿਸ ਹਿਰਾਸਤ ਵਿਚ ਮੌਤ ਨਾਲ ਸੰਬੰਧਿਤ ਹੈ, ਇਸ ਲਈ ਮਹਾਰਾਸ਼ਟਰ ਸੀ.ਆਈ.ਡੀ. ਵਲੋਂ ਇਸ ਦੀ ਜਾਂਚ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ