JALANDHAR WEATHER

ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਵਲੋਂ ਕੰਪਲੈਕਸ ਦੀ ਛੱਤ ਤੋਂ ਛਾਲ ਮਾਰ ਕੇ ਆਤਮ ਹੱਤਿਆ

ਜਗਰਾਉਂ, 24 ਸਤੰਬਰ (ਗੁਰਦੀਪ ਸਿੰਘ ਮਲਕ) - ਜਗਰਾਉਂ ਨਜ਼ਦੀਕ ਇਕ ਨਿੱਜੀ ਯੂਨੀਵਰਸਿਟੀ ਵਿਚ ਪੜ੍ਹਦੀ 20 ਸਾਲਾਂ ਲੜਕੀ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਪਿੰਡ ਕੋਟਦੁੱਨਾ ਜ਼ਿਲ੍ਹਾ ਮੋਗਾ ਵਲੋਂ ਅੱਜ ਸਵੇਰੇ ਯੂਨੀਵਰਸਟੀ ਦੇ ਕੰਪਲੈਕਸ ਦੀ ਛੱਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਫਿਲਹਾਲ ਲੜਕੀ ਵਲੋਂ ਆਤਮ ਹੱਤਿਆ ਕੀਤੇ ਜਾਣ ਦੇ ਕਾਰਨਾਂ ਦੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ, ਜਿਸ ਦੀ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੀ ਵਲੋਂ ਕੰਪਲੈਕਸ ਦੀ ਛੱਤ ਤੋਂ ਛਾਲ ਮਾਰੇ ਜਾਣ ਤੋਂ ਤੁਰੰਤ ਬਾਅਦ ਜ਼ਖ਼ਮੀ ਹਾਲਤ ਵਿਚ ਉਸ ਨੂੰ ਜਗਰਾਉਂ ਹਸਪਤਾਲ ਲਿਆਂਦਾ ਗਿਆ, ਜਿਥੇ ਲੜਕੀ ਨੇ ਦਮ ਤੋੜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ