JALANDHAR WEATHER

ਸਵ. ਜਥੇ. ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ੁਰੂ

ਪਟਿਆਲਾ, 24 ਸਤੰਬਰ (ਅਮਰਵੀਰ ਸਿੰਘ ਆਹਲੂਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ਼ੁਰੂ ਹੋ ਚੁੱਕੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਵੱਡੇ ਆਗੂ ਅਤੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਵੀ ਮੌਜੂਦ ਹਨ। ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀ ਸੰਗਤ ਨੂੰ ਢਾਡੀ ਕਵੀਸ਼ਰੀ ਤੇ ਕੀਰਤਨੀ ਜਥਿਆਂ ਵਲੋਂ ਗੁਰੂ ਇਤਿਹਾਸ ਤੇ ਗੁਰੂ ਦੀ ਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ